ਲੁਧਿਆਣਾ : 18 ਫ਼ਰਵਰੀ ( )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਜੀਵਨ ਮੈਂਬਰ ਨਵਰਾਹੀ ਘੁਗਿਆਣਵੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਵਰਾਹੀ ਘੁਗਿਆਣਵੀ ਉੱਘੇ ਪੰਜਾਬੀ ਕਵੀ ਸਨ। ਉਹ ਅਧਿਆਪਨ ਦੀਆਂ ਸੇਵਾਵਾਂ ਨਿਭਾਉਦੇ ਹੋਏ ਮੁਲਾਜ਼ਮ ਅਤੇ ਲੇਖਕ ਜਥੇਬੰਦੀਆਂ ਵਿਚ ਸਰਗਰਮ ਰਹੇ। ਉਨ੍ਹਾਂ ਦਸਿਆ ਨਵਰਾਹੀ ਘੁਗਿਆਣਵੀ ਜੀ ਨੇ 1956 ਤੋਂ ਸਾਹਿਤਕ ਸਫ਼ਰ ਸ਼ੁਰੂ ਕਰਕੇ ਮਹੱਤਵਪੂਰਨ ਰਚਨਾਵਾਂ ਦੀ ਰਚਨਾ ਕੀਤੀ। ਸੀਨੀ. ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਨਵਰਾਹੀ ਘੁਗਿਆਣਵੀ ਜੀ ਨੇ ਪ੍ਰਾਇਮਰੀ ਟੀਚਰ ਦੀ ਨੌਕਰੀ ਤੋਂ ਸ਼ੁਰੂਆਤ ਕਰਕੇ ਪਿ੍ਰੰਸੀਪਲ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਉਨਾਂ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਅਕਾਡਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਨਵਰਾਹੀ ਘੁਗਿਆਣਵੀ ਜੀ ਦਾ ਅਸਲ ਨਾਮ ਫੌਜਾ ਸਿੰਘ ਬਰਾੜ ਸੀ ਅਤੇ ਸਾਹਿਤਕ ਨਾਮ ਨਵਰਾਹੀ ਘੁਗਿਆਣਵੀ ਸੀ। ਉਨ੍ਹਾਂ ਨੇ ‘ਘਾਲਣਾ’, ‘ਥਲਾਂ ਦੀ ਰੇਤ’, ‘ਅੰਬੀਆਂ’, ‘ਛਹਿਬਰ’, ‘ਮਾਹੌਲ’, ‘ਲਗ਼ਰਾਂ’, ‘ਮਹਿਤਾਬ ਨਾਮਾ’, ‘ਸੀਰਤਨਾਮਾ’, ‘ਗਨੇਰੀਆਂ’, ‘ਨਿਮੋਲੀਆਂ’, ‘ਮਾਸੂਮ’, ‘ਤਰਕਸ਼’, ‘ਗੁਲੇਲ’, ‘ਖ਼ਰਖਰਾ’, ‘ਜਾਇਜ਼ਾ’, ‘ਜਬੈ ਬਾਣ ਲਾਗਯੋ’ ਸਮੇਤ ਕਈ ਮੁੱਲਵਾਨ ਪੁਸਤਕਾਂ ਦੀ ਰਚਨਾ ਕੀਤੀ। ਨਵਰਾਹੀ ਘੁਗਿਆਣਵੀ ਜੀ ਜਿਥੇ ਵਧੀਆ ਲੇਖਕ ਸਨ ਉਥੇ ਵਧੀਆ ਅਨੁਵਾਦਕ ਅਤੇ ਸੰਪਾਦਕ ਵੀ ਸਨ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਪਾਲ ਕੌਰ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਜਨਮੇਜਾ ਸਿੰਘ ਜੌਹਲ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਸ੍ਰੀ ਦੀਪ ਜਗਦੀਪ ਸਿੰਘ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।
ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ


Leave a Reply