ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ

ਦੀਵਾ ਬਲੇ ਅੰਧੇਰਾ ਜਾਇ

ਸ. ਲਾਲ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ  : 16 ਫ਼ਰਵਰੀ  (                            )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਸ. ਲਾਲ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਲਾਲ ਸਿੰਘ ਨੇ ਸਾਹਿਤ ਨੂੰ ਪ੍ਰਫੁੱਲਿਤ ਕਰਨ ਹਿਤ ਮਹੱਤਵਪੂਰਨ ਯੋਗਦਾਨ ਪਾਇਆ। ਉਹ ਲਗਪਗ 9 ਸਾਲ ਭਾਖੜਾ ਡੈਮ ’ਤੇ ਸੇਵਾਵਾਂ ਨਿਭਾਉਣ ਉਪਰੰਤ ਉਹ 1973 ਤੋਂ 1997 ਤੱਕ ਅਧਿਆਪਨ ਦੇ ਖੇਤਰ ਨਾਲ ਜੁੜੇ ਰਹੇ। ਉਹ ਜਿੰਨੇ ਵਧੀਆ ਇਨਸਾਨ ਸਨ ਓਨੀਆਂ ਹੀ ਵਧੀਆ ਰਚਨਾਵਾਂ ਲਿਖਦੇ ਸਨ। ਸੀਨੀ. ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਸ. ਲਾਲ ਸਿੰਘ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਅਕਾਡਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਲਾਲ ਸਿੰਘ ਲਗਪਗ ਛੇ ਦਹਾਕੇ ਸਾਹਿਤਕ ਖੇਤਰ ’ਚ ਸਰਗਰਮ ਰਹੇ। ਉਹ ਵਧੀਆ ਕਹਾਣੀਕਾਰ ਸਨ। ਉਨ੍ਹਾਂ ਦੀਆਂ ਲੋਕ ਗੀਤਾਂ ਦੀਆਂ ਨੌ ਤੋਂ ਵੱਧ ਪੁਸਤਕਾਂ ਤੋਂ ਇਲਾਵਾ ‘ਅੱਧੇ ਅਧੂਰੇ, ਗੜੀ ਬਖ਼ਸਾ ਸਿੰਘ, ਸੋਹੀ ਜਗਨ ਆਦਿ ਅਨੇਕਾਂ ਕਹਾਣੀ ਸੰਗ੍ਰਹਿ ਪ੍ਰਕਾਸ਼ਿਤ ਹੋਏ। ਉਨ੍ਹਾਂ ਦੀ ਪੁਸਤਕ ‘ਮਹਾਂਮਾਰੀ’ ਛਪਾਈ ਅਧੀਨ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਪਾਲ ਕੌਰ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਜਨਮੇਜਾ ਸਿੰਘ ਜੌਹਲ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਸ੍ਰੀ ਦੀਪ ਜਗਦੀਪ ਸਿੰਘ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।

ਡਾ. ਗੁਲਜ਼ਾਰ ਸਿੰਘ ਪੰਧੇਰ


Posted

in

by

Tags:

Comments

Leave a Reply

Your email address will not be published. Required fields are marked *