ਲੁਧਿਆਣਾ : 02 ਜਨਵਰੀ ( )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ ਜਨਰਲ ਇਜਲਾਸ 11 ਜਨਵਰੀ, 2026, ਦਿਨ ਐਤਵਾਰ ਨੂੰ ਸਵੇਰੇ 11 ਵਜੇ, ਪੰਜਾਬੀ ਭਵਨ, ਲੁਧਿਆਣਾ ਵਿਖੇ ਹੋ ਰਿਹਾ ਹੈ। ਉਨ੍ਹਾਂ ਕਿਹਾ ਮੈਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਕਾਉਸਲ ਦੇ ਮੈਂਬਰਾਂ ਨੂੰ ਅਪੀਲ ਕਰਦਾ ਹਾਂ ਕਿ ਸਾਲਾਨਾ ਹੋਣ ਵਾਲੇ ਜਨਰਲ ਇਜਲਾਸ ਵਿਚ ਸ਼ਾਮਿਲ ਹੋਣ ਦੀ ਕਿਰਪਾਲਤਾ ਕਰਨ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੱਸਿਆ ਕਿ 11 ਜਨਵਰੀ ਨੂੰ ਹੋਣ ਵਾਲੇ ਜਨਰਲ ਇਜਲਾਸ ਵਿਚ ਅਕਾਡਮੀ ਦੀਆਂ ਗਤੀ ਵਿਧੀਆਂ ਦੀ ਰਿਪੋਰਟ, ਸਾਲ 2026-2027 ਦਾ ਅਨੁਮਾਨਤ ਬਜਟ ਅਤੇ ਨਵੇਂ ਜੀਵਨ ਮੈਂਬਰਾਂ ਦੀ ਪ੍ਰਵਾਨਗੀ ਲਈ ਸੂਚੀ ਜਨਰਲ ਇਜਲਾਸ ਵਿਚ ਪੇਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਲ 2026-2028 ਲਈ ਚੋਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਹਰ ਦੋ ਸਾਲ ਬਾਅਦ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਚੋਣ ਹੁੰਦੀ ਹੈ ਜਿਸ ਵਿਚ ਜਨਰਲ ਕਾਉਸਲ ਦੇ ਮੈਂਬਰਾਂ ਵਲੋਂ ਵੋਟਾਂ ਪਾ ਕੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਪੰਜ ਮੀਤ ਪ੍ਰਧਾਨ ਅਤੇ ਪੰਦਰਾਂ ਪ੍ਰਬੰਧਕੀ ਬੋਰਡ ਦੇ ਮੈਂਬਰ ਚੁਣੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜਨਰਲ ਇਜਲਾਸ ਸੰਬੰਧੀ ਸਾਰੇ ਜਨਰਲ ਕਾਉਸਲ ਦੇ ਸਾਰੇ ਮੈਂਬਰਾਂ ਨੂੰ ਪੱਤਰ ਵੈੱਬ ਸਾਈਟ’ਤੇ ਪਾਉਣ ਤੋਂ ਇਲਾਵਾ ਡਾਕ ਰਾਹੀਂ, ਈਮੇਲ ਰਾਹੀਂ, ਵਟਸਐਪ ਰਾਹੀਂ ਭੇਜੇ ਜਾ ਚੁੱਕੇ ਹਨ। ਉਨ੍ਹਾਂ ਅਕਾਡਮੀ ਵਲੋਂ ਜਨਰਲ ਕਾਉਸਲ ਦੇ ਸਮੂਹ ਮੈਂਬਰਾਂ ਨੂੰ 11 ਜਨਵਰੀ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਪਹੁੰਚ ਦਾ ਹਾਰਦਿਕ ਸੱਦਾ ਦਿੱਤਾ।
ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
ਮੋਬਾਈਲ : 70099-66188

Leave a Reply