ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ

ਦੀਵਾ ਬਲੇ ਅੰਧੇਰਾ ਜਾਇ

ਡਾ. ਇਕਬਾਲ ਕੌਰ ਸੌਂਦ ਦੇ ਦੇਹਾਂਤ ’ਤੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ  : 14 ਜੁਲਾਈ (                            )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਜੀਵਨ ਮੈਂਬਰ ਡਾ. ਇਕਬਾਲ ਕੌਰ ਸੌਂਦ ਦੇ ਦੇਹਾਂਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫੰਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਇਕਬਾਲ ਕੌਰ ਸੌਂਦ ਨੇ ਦੋ ਦਹਾਕੇ ਤੋਂ ਵੱਧ ਸਮਾਂ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿਚ ਅਧਿਆਪਨ ਅਤੇ ਖੋਜ ਕਾਰਜ ਕੀਤਾ। ਉਹ ਕੁਸ਼ਲ ਅਧਿਆਪਕ, ਸੰਵੇਦਨਸ਼ੀਲ ਕਵਿੱਤਰੀ ਅਤੇ ਅਨੁਵਾਦਕ ਸਨ। ਪੰਜਬੀ ਸਾਹਿਤ ਅਕਾਡਮੀ ਵੱਲੋਂ ਉਨ੍ਹਾਂ ਨੂੰ ਪ੍ਰੋ. ਨਿਰਪਜੀਤ ਕੌਰ ਗਿੱਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।
ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਡਾ. ਇਕਬਾਲ ਕੌਰ ਸੌਂਦ ਦੇ ਸਦੀਵੀ ਵਿਛੋੜੇ ’ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਇਕਬਾਲ ਕੌਰ ਸੌਂਦ ਪੰਜਾਬੀ ਦੇ ਪ੍ਰਸਿੱਧ ਲੇਖਕ ਸਨ। ਉਨ੍ਹਾਂ ਕਿਹਾ ਡਾ. ਇਕਬਾਲ ਕੌਰ ਸੌਂਦ ਮਨੁੱਖੀ ਰਿਸ਼ਤਿਆਂ ਨੂੰ ਪਰਤ-ਦਰ-ਪਰਤ ਉਘਾੜਣ ਵਾਲੀ ਕਹਾਣੀਕਾਰ ਸੀ। ਉਨ੍ਹਾਂ ਦੇ ਅਚਾਨਕ ਸਦੀਵੀ ਵਿਛੋੜੇ ਨਾਲ ਉਨ੍ਹਾਂ ਦੇ ਪਰਿਵਾਰ, ਸਨੇਹੀਆਂ ਅਤੇ ਪੰਜਾਬੀ ਸਾਹਿਤ ਜਗਤ ਨੂੰ ਵੱਡਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਅਕਾਡਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਡਾ. ਇਕਬਾਲ ਕੌਰ ਸੌਂਦ ਦੇ ਸਦੀਵੀ ਵਿਛੋੜੇ ’ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਇਕਬਾਲ ਕੌਰ ਸੌਂਦ ਸਾਹਿਤ ਦੇ ਖੇਤਰ ਵਿਚ ਨਿਰੰਤਰ ਕਾਰਜਸ਼ੀਲ ਰਹੇ। ਉਨ੍ਹਾਂ ਨੇ ਬਟਵਾਰਾ ਕਹਾਣੀ ਸੰਗ੍ਰਹਿ ਤੋਂ ਇਲਾਵਾ ਪੰਜਾਬੀ ਲੋਕਯਾਨ, ਦਿਲ ਦੀਆਂ ਬਾਤੀਂ, ਭਗਤ ਨਾਮਦੇਵ : ਰਚਨਾ ਸੰਸਾਰ ਪੁਸਤਕਾਂ ਦੀ ਰਚਨਾ ਕੀਤੀ। ਉਨ੍ਹਾਂ ਦੱਸਿਆ ਡਾ. ਇਕਬਾਲ ਕੌਰ ਸੌਂਦ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਦੇ ਪੰਜਾਬੀ ਵਿਭਾਗ ਦੇ ਭਗਤ ਨਾਮਦੇਵ ਚੇਅਰ ਦੇ ਮੁਖੀ ਵਜੋਂ ਰਿਟਾਇਰ ਹੋਏ ਅਤੇ ਲਗਾਤਾਰ ਸਮਾਜਿਕ ਕਾਰਜਾਂ ਵਿਚ ਸਰਗਰਮ ਰਹੇ। ਡਾ. ਸੌਂਦ ਨਾਰੀ ਚੇਤਨਾ ਮੰਚ ਦੇ ਪ੍ਰਧਾਨ ਵਜੋਂ ਕਾਰਜਸ਼ੀਲ ਰਹੇ ਸਨ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪਿ੍ਰੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।
ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ


Posted

in

by

Tags:

Comments

Leave a Reply

Your email address will not be published. Required fields are marked *