ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ

ਦੀਵਾ ਬਲੇ ਅੰਧੇਰਾ ਜਾਇ

ਧਰਮਪਾਲ ਉਪਾਸ਼ਕ ਦੇ ਦੇਹਾਂਤ ’ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ  : 22 ਅਗਸਤ (                            )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ
ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਜੀਵਨ ਮੈਂਬਰ ਸ੍ਰੀ ਧਰਮਪਾਲ ਉਪਾਸ਼ਕ ਦੇ ਦੇਹਾਂਤ ’ਤੇ
ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ
ਪ੍ਰਗਟਾਵਾ ਕਰਦਿਆਂ ਕਿਹਾ ਕਿ ਧਰਮਪਾਲ ਉਪਾਸ਼ਕ ਪੰਜਾਬੀ ਸਾਹਿਤ ਸਭਾ ਮੋਹਾਲੀ ਅਤੇ
ਪ੍ਰੈੱਸ ਕਲੱਬ ਦੇ ਪਹਿਲੇ ਪ੍ਰਧਾਨ ਰਹੇ। ਉਨ੍ਹਾਂ ਨੇ ਸਾਹਿਤਕ ਅਤੇ ਸਮਾਜਿਕ ਸਰਗਰਮੀਆਂ
ਦੇ ਨਾਲ-ਨਾਲ ਮਜ਼ਦੂਰ ਜਥੇਬੰਦੀ ਦੇ ਖੇਤਰ ਵਿਚ ਵੀ ਆਪਣੀ ਸਰਗਰਮ ਭੂਮਿਕਾ ਨਿਭਾਈ।
ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ
ਕਿਹਾ ਕਿ ਧਰਮਪਾਲ ਉਪਾਸ਼ਕ ਦੀ ਯਾਦ ਉਨ੍ਹਾਂ ਦੀ ਸਾਹਿਤਕ ਰਚਨਾ, ਸਮਾਜਿਕ ਸਰੋਕਾਰਾਂ ਅਤੇ
ਲੋਕ-ਪੱਖੀ ਸਰਗਰਮੀਆਂ ਰਾਹੀਂ ਸਦਾ ਲਈ ਬਣੀ ਰਹੇਗੀ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਸ੍ਰੀ ਧਰਮਪਾਲ ਉਪਾਸ਼ਕ ਦੇ
ਸਦੀਵੀ ਵਿਛੋੜੇ ’ਤੇ ਅਫ਼ਸੋਸ ਜ਼ਾਹਰ ਕਰਦਿਆਂ ਦੱਸਿਆ ਕਿ ਉਹ ਨਕਸਲੀ ਲਹਿਰ ਨਾਲ ਜੁੜੇ
ਪ੍ਰਮੁੱਖ ਸਾਹਿਤਕਾਰਾਂ ਵਿਚ ਸ਼ਾਮਲ ਸਨ। ਉਹ ਲੰਮਾ ਸਮਾਂ ਅਵਤਾਰ ਪਾਸ਼ ਦੀ ਸੰਪਾਦਨਾ ਹੇਠ
ਛਪਦੇ ਪਰਚੇ ‘ਸਿਆੜ’ ਦੇ ਸਹਾਇਕ ਸੰਪਾਦਕ ਰਹੇ ਸਨ। ਉਨ੍ਹਾਂ ਦੀ ਚਰਚਿਤ ਕਾਵਿ ਪੁਸਤਕ
‘‘ਗੁੰਮਸ਼ੁਦਾ ਪੈੜ੍ਹਾਂ ਹੈ। ਧਰਮਪਾਲ ਉਪਾਸ਼ਕ ਦੇ ਵਿਛੋੜੇ ਨਾਲ ਪੰਜਾਬੀ ਸਾਹਿਤ, ਲੋਕ
ਪੱਖੀ ਚੇਤਨਾ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ
ਘੜੀ ਅਕਾਡਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ
ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ
ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਸ੍ਰੀ ਜਸਪਾਲ ਮਾਨਖੇੜਾ,
ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ,
ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਹਰਵਿੰਦਰ ਸਿੰਘ
ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ
ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ
ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪਿ੍ਰੰ. ਨਵਤੇਜ ਗੜ੍ਹਦੀਵਾਲਾ,
ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।
ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
ਮੋਬਾਈਲ : 70099-66188


Posted

in

by

Tags:

Comments

Leave a Reply

Your email address will not be published. Required fields are marked *