ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ

ਦੀਵਾ ਬਲੇ ਅੰਧੇਰਾ ਜਾਇ

ਸ੍ਰੀ ਰਾਮ ਸ਼ਰਨ ਮਨਸੂਰਵੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ

ਲੁਧਿਆਣਾ  : 27 ਸਤੰਬਰ  (                            )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸਮੂਹ ਮੈਂਬਰਾਂ ਨੇ ਅਕਾਡਮੀ ਦੇ ਜੀਵਨ ਮੈਂਬਰ ਸ੍ਰੀ ਰਾਮ ਸ਼ਰਨ ਮਨਸੂਰਵੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਰਾਮ ਸ਼ਰਨ ਮਨਸੂਰਵੀ ਬਹੁਤ ਹੀ ਨਿੱਘੇ ਸੁਭਾਅ ਦੇ ਨੇਕ ਦਿਲ ਇਨਸਾਨ ਸਨ। ਉਨ੍ਹਾਂ ਕਿਹਾ ਸ੍ਰੀ ਰਾਮ ਸ਼ਰਨ ਮਨਸੂਰਵੀ ਦੇ ਅਕਾਲ ਚਲਾਣੇ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਅਫ਼ਸੋਸ ਪ੍ਰਗਟ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਸੁਰਿੰਦਰ ਕੈਲੇ, ਡਾ. ਅਨੂਪ ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਜਨਮੇਜਾ ਸਿੰਘ ਜੌਹਲ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਵਰਗਿਸ ਸਲਾਮਤ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਕਰਮਜੀਤ ਸਿੰਘ ਗਰੇਵਾਲ, ਦੀਪ ਜਗਦੀਪ ਸਿੰਘ, ਪ੍ਰੋ. ਬਲਵਿੰਦਰ ਸਿੰਘ ਚਹਿਲ ਅਤੇ ਸਮੂਹ ਮੈਂਬਰ ਸ਼ਾਮਲ ਹਨ।

ਡਾ ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
ਮੋਬਾਈਲ : 70099-66188


Posted

in

by

Tags:

Comments

Leave a Reply

Your email address will not be published. Required fields are marked *