ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ

ਦੀਵਾ ਬਲੇ ਅੰਧੇਰਾ ਜਾਇ

ਡਾ. ਗੁਰਬਚਨ ਸਿੰਘ ਰਾਹੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ


ਲੁਧਿਆਣਾ  : 03 ਫ਼ਰਵਰੀ  (                             )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਜੀਵਨ ਮੈਂਬਰ ਡਾ. ਗੁਰਬਚਨ ਸਿੰਘ ਰਾਹੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਗੁਰਬਚਨ ਸਿੰਘ ਰਾਹੀ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਮਜ਼ਬੂਤ ਥੰਮ੍ਹ ਸਨ। ਉਨ੍ਹਾਂ ਲੰਮਾ ਸਮਾਂ ਭਾਸ਼ਾ ਵਿਭਾਗ, ਪੰਜਾਬ ਵਿਚ ਬਤੌਰ ਸਹਾਇਕ ਡਾਇਰੈਕਟਰ ਰਹੇ। ਉਨ੍ਹਾਂ ਪੰਜਾਬ ਦੇ ਵੱਖ-ਵੱਖ ਸਰਕਾਰੀ ਕਾਲਜਾਂ ਵਿਚ ਬਤੌਰ ਪ੍ਰੋਫ਼ੈਸਰ ਸੇਵਾਵਾਂ ਨਿਭਾਈਆਂ।
ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਗੁਰਬਚਨ ਸਿੰਘ ਰਾਹੀ ਦੇ ਵਿਦਿਆਰਥੀ ਉੱਚ ਅਹੁਦਿਆਂ ’ਤੇ ਬਿਰਾਜਮਾਨ ਹਨ। ਡਾ. ਗੁਰਬਚਨ ਸਿੰਘ ਰਾਹੀ ਜੀ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਗੁਰਬਚਨ ਸਿੰਘ ਰਾਹੀ ਜੀ ਨੇ ‘ਆਸ ਦਾ ਫੁੱਲ’, ‘ਮੌਤ ਦਾ ਵਪਾਰ, ‘ਅਗਨ ਕੀੜਾ, ‘ਕੁਝ ਗੱਲਾਂ, ‘ਅੱਖਰ ਅੱਖਰ ਸ਼ਬਦ’, ‘ਤੇਰਾ ਆਕਾਸ਼ ਮੇਰੀ ਉਡਾਣ, ‘ਤਿੰਨ ਰੰਗ’, ‘ਕੁਰਬਾਨੀ ਦਾ ਮੁੱਲ ਸਮੇਤ ‘ਬਾਲ ਸਾਹਿਤ, ਆਲੋਚਨਾ, ਧਰਮ, ਇਤਿਹਾਸ, ਨਾਟਕ’ ਆਦਿ ਵਿਧਾ ਦੀਆਂ ਮੁੱਲਵਾਨ ਪੁਸਤਕਾਂ ਦੀ ਰਚਨਾ ਕੀਤੀ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਅਫ਼ਸੋਸ ਦਾ ਪ੍ਰਗਟਾਵਾ ਕਰਦੀ ਹੋਈ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਸਿੰਘ ਜੌਹਲ, ਡਾ. ਹਰੀ ਸਿੰਘ ਜਾਚਕ, ਜਸਵੀਰ ਝੱਜ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ, ਦੀਪ ਜਗਦੀਪ ਸਿੰਘ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।

ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
ਮੋਬਾਈਲ : 70099-66188


Posted

in

by

Tags:

Comments

Leave a Reply

Your email address will not be published. Required fields are marked *