ਲੁਧਿਆਣਾ : 05 ਅਪ੍ਰੈਲ ( )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਨਵੇਂ ਚੁਣੇ ਗਏ ਪ੍ਰਬੰਧਕੀ ਦੀ ਪਲੇਠੀ ਇਕੱਤ੍ਰਤਾ 05 ਅਪ੍ਰੈਲ, 2026 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੁੜੀਆਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ ਅਤੇ ਡਾ. ਸਰਬਜੀਤ ਕੌਰ ਸੋਹਲ ਨੂੰ ਪ੍ਰਬੰਧਕੀ ਬੋਰਡ ਵਿਚ ਸ਼ਾਮਲ ਕੀਤਾ ਗਿਆ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੱਸਿਆ ਕਿ ਡਾ. ਹਰੀ ਸਿੰਘ ਜਾਚਕ ਨੂੰ ਸਕੱਤਰ, ਸੱਭਿਆਚਾਰਕ ਸਰਗਰਮੀਆਂ, ਸ. ਪ੍ਰਭਜੋਤ ਸਿੰਘ ਸੋਹੀ ਨੂੰ ਸਕੱਤਰ, ਭਵਨ ਪ੍ਰਬੰਧਕ ਅਤੇ ਸ੍ਰੀ ਕੇ. ਸਾਧੂ ਸਿੰਘ ਨੂੰ ਸਕੱਤਰ ਦਫ਼ਤਰ ਅਤੇ ਪ੍ਰੈੱਸ ਦੀ ਜ਼ਿੰਮੇਂਵਾਰੀ ਸੌਂਪੀ ਗਈ ਹੈ।
ਪ੍ਰਬੰਧਕੀ ਬੋਰਡ ਦੀ ਇਕੱਤ੍ਰਤਾ ਵਿਚ ਡਾ. ਸ. ਸ. ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ ਸਿੰਘ ਸੰਧੂ, ਡਾ. ਪਾਲ ਕੌਰ, ਡਾ. ਗੁਰਇਕਬਾਲ ਸਿੰਘ, ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਨਵਤੇਜ ਗੜ੍ਹਦੀਵਾਲਾ, ਡਾ. ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਡਾ. ਰੋਜ਼ੀ ਸਿੰਘ, ਦੀਪ ਜਗਦੀਪ ਸਿੰਘ ਸ਼ਾਮਲ ਹਨ।
ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
ਮੋਬਾਈਲ : 70099-66188


Leave a Reply