ਲੁਧਿਆਣਾ : 08 ਅਕਤੂਬਰ ( )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ 21, 22, 23, 24 ਨਵੰਬਰ, 2026, ਦਿਨ ਸ਼ਨੀਵਾਰ ਤੋਂ ਮੰਗਲਵਾਰ ਤੱਕ ਪੰਜਾਬੀ ਭਵਨ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਚਾਰ ਰੋਜ਼ਾ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਬਾਰੇ ਜਾਣਕਾਰੀ ਦਿੰਦਿਆਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੱਸਿਆ ਕਿ ਤੀਸਰੇ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਦੀ ਤਿਆਰੀ ਕਮੇਟੀ ਦੀ ਮੀਟਿੰਗ ਅੱਜ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਈ ਜਿਸ ਵਿਚ ਵਿਚਾਰ ਵਟਾਂਦਰੇ ਉਪਰੰਤ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਪ੍ਰਬੰਧਕੀ ਬੋਰਡ ਦੇ ਫ਼ੈਸਲੇ ਅਨੁਸਾਰ ਇਸ ਵਾਰ ਦਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਡਾ. ਰਤਨ ਸਿੰਘ ਜੱਗੀ ਜੀ ਨੂੰ ਸਮਰਪਿਤ ਹੋਵੇਗਾ ਅਤੇ ਉਤਸਵ ਦਾ ਇਕ ਦਿਨ ਉਨ੍ਹਾਂ ਦੀ ਯਾਦ ਵਿਚ ਸੈਮੀਨਾਰ ਅਤੇ ਸਨਮਾਨ ਸਮਾਗਮ ਕੀਤਾ ਜਾਵੇਗਾ।
ਪੁਸਤਕ ਮੇਲੇ ਅਤੇ ਸਾਹਿਤ ਉਤਸਵ ਦੇ ਕਨਵੀਨਰ ਸ੍ਰੀ ਦੀਪ ਦਿਲਬਰ ਨੇ ਦੱਸਿਆ ਕਿ ਇਸ ਪੁਸਤਕ ਮੇਲੇ ਵਿਚ ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਨੈਸ਼ਨਲ ਬੁੱਕ ਟਰੱਸਟ ਦਿੱਲੀ, ਭਾਸ਼ਾ ਵਿਭਾਗ ਪੰਜਾਬ ਅਤੇ ਹੋਰ ਨਾਮਵਰ ਪ੍ਰਕਾਸ਼ਕ ਅਤੇ ਪੁਸਤਕ ਵਿਕਰੇਤਾ ਪੁਸਤਕ ਪ੍ਰਦਰਸ਼ਨੀਆਂ ਲਗਾਉਣਗੇ। ਉਨ੍ਹਾਂ ਦੱਸਿਆ ਇਸ ਚਾਰ ਰੋਜ਼ਾ ਪੁਸਤਕ ਮੇਲੇ ਦੇ ਨਾਲ-ਨਾਲ ਚਾਰੇ ਦਿਨ ਰੂ-ਬ-ਰੂ ਸਮਾਗਮ, ਕਵੀ ਦਰਬਾਰ, ਵਿਚਾਰ ਚਰਚਾਵਾਂ ਅਤੇ ਨਾਟਕ ਵੀ ਕਰਵਾਏ ਜਾਣਗੇ।
ਮੀਟਿੰਗ ਮੌਕੇ ਡਾ. ਗੁਰਇਕਬਾਲ ਸਿੰਘ, ਡਾ. ਗੁਰਚਰਨ ਕੌਰ ਕੋਚਰ, ਪ੍ਰਭਜੋਤ ਸੋਹੀ, ਜਨਮੇਜਾ ਸਿੰਘ ਜੌਹਲ ਸਮੇਤ ਡਾ. ਹਰੀ ਸਿੰਘ ਜਾਚਕ, ਇੰਦਰਜੀਤਪਾਲ ਕੌਰ, ਮਨਦੀਪ ਕੌਰ ਭੰਮਰਾ, ਸੁਰਿੰਦਰ ਦੀਪ ਸ਼ਾਮਲ ਸਨ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਸਮੂਹ ਪੰਜਾਬੀ ਸਾਹਿਤ ਪ੍ਰੇਮੀਆਂ, ਪਾਠਕਾਂ, ਬੁੱਧੀਜੀਵੀਆਂ, ਲੇਖਕਾਂ ਅਤੇ ਰੰਗਕਰਮੀਆਂ ਨੂੰ ਇਸ ਸਾਹਿਤ ਉਤਸਵ ਮੌਕੇ ਚਾਰੇ ਦਿਨ ਹੁੰਮ ਹੁੰਮਾ ਕੇ ਪਹੁੰਚਣ ਦਾ ਹਾਰਦਿਕ ਸੱਦਾ ਦਿੱਤਾ।
ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
ਮੋਬਾਈਲ : 70099-66188


Leave a Reply