

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸਮੂਹ ਮੈਂਬਰਾਂ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਦਾ ਅਕਾਡਮੀ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਲਈ ਧੰਨਵਾਦ ਕੀਤਾ ਗਿਆ। ਅੱਜ
ਪ੍ਰਬੰਧਕੀ ਬੋਰਡ ਦੀ ਚੱਲ ਰਹੀ ਮੀਟਿੰਗ ਵਿਚ ਇਹ ਚੈੱਕ ਪ੍ਰਧਾਨ ਜੀ ਅਤੇ ਜਨਰਲ ਸਕੱਤਰ ਨੇ ਸਾਰਿਆਂ ਦੀ ਹਾਜ਼ਰੀ ਵਿਚ ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਸ. ਸ. ਜੌਹਲ ਜੀ ਦੇ ਕਰ
ਕੰਵਲ ਛੋਹ ਕਰਵਾਈ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੱਸਿਆ ਕਿ ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ ਨੇ 21 ਅਕਤੂਬਰ, 2024 ਨੂੰ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਿਖੇ ਸਦਭਾਵਨਾ ਫੇਰੀ ਪਾਈ। ਉਨ੍ਹਾਂ ਨੇ ਇਸ ਮੌਕੇ ਐਲਾਨ ਕੀਤਾ ਸੀ ਕਿ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਆਪਣੇ ਵਾਇਦੇ ਨੂੰ ਵਫ਼ਾ ਕਰਦਿਆਂ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ 07 ਮਾਰਚ, 2025 ਨੂੰ ਪੰਜ ਲੱਖ ਰੁਪਏ ਦਾ ਚੈੱਕ ਅਕਾਡਮੀ ਨੂੰ ਭੇਜਿਆ ਜਿਸ ਲਈ ਅਸੀਂ ਉਨ੍ਹਾਂ ਦਾ ਦਿਲ ਦੀਆਂ
ਗਹਿਰਾਈਆਂ ਤੋਂ ਧੰਨਵਾਦ ਕਰਦੇ ਹਾਂ। ਸ. ਕੁਲਤਾਰ ਸਿੰਘ ਸੰਧਵਾਂ ਜੀ ਦਾ ਧੰਨਵਾਦ ਕਰਨ ਵਾਲਿਆਂ ਵਿਚ ਡਾ. ਐੱਸ. ਐੱਸ. ਜੌਹਲ,
ਡਾ. ਸੁਖਦੇਵ ਸਿੰਘ ਸਿਰਸਾ, ਡਾ. ਅਨੂਪ ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਡਾ. ਗੁਰਇਕਬਾਲ ਸਿੰਘ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਹਰਵਿੰਦਰ ਸਿੰਘ ਸਿਰਸਾ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਦੀਪ
ਜਗਦੀਪ ਸਿੰਘ, ਨਰਿੰਦਰਪਾਲ ਕੌਰ, ਵਰਗਿਸ ਸਲਾਮਤ, ਕਰਮਜੀਤ ਸਿੰਘ ਗਰੇਵਾਲ ਸਮੇਤ ਸਮੂਹ ਮੈਂਬਰ ਸ਼ਾਮਲ ਹਨ।
ਪੰਜਾਬੀ ਸਾਹਿਤ ਅਕਾਡਮੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਅਸੀਂ ਜਿੱਥੇ ਸ. ਕੁਲਤਾਰ ਸਿੰਘ ਸੰਧਵਾਂ ਜੀ ਦਾ ਅਕਾਡਮੀ ਵਲੋਂ ਧੰਨਵਾਦ ਕਰਦੇ ਹਾਂ ਉਥੇ ਇਹ ਵੀ ਆਸ ਕਰਦੇ ਹਾਂ ਉਹ ਭਵਿੱਖ ਵਿਚ ਇਸੇ ਤਰ੍ਹਾਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ ਸਹਿਯੋਗ ਕਰਦੇ
ਰਹਿਣਗੇ।
ਡਾ. ਗੁਲਜ਼ਾਰ ਸਿੰਘ ਪੰਧੇਰ
Leave a Reply