ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ

ਦੀਵਾ ਬਲੇ ਅੰਧੇਰਾ ਜਾਇ

ਪਹਿਲਗਾਮ ਵਿਖੇ ਬੇਦੋਸ਼ੇ ਯਾਤਰੀਆਂ ਦੇ ਵਹਿਸ਼ੀਆਨਾ ਕਤਲ ਦੀ ਨਿੰਦਾ

ਲੁਧਿਆਣਾ  :    24 ਅਪ੍ਰੈਲ  (                           )

ਜੰਮੂ ਕਸ਼ਮੀਰ ਦੇ ਪਹਿਲਗਾਮ ਇਲਾਕੇ ਵਿਚ ਬੇਦੋਸ਼ੇ ਯਾਤਰੀਆਂ ’ਤੇ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਯਾਤਰੀਆਂ ਦੇ ਵਹਿਸ਼ੀਆਨਾ ਕਤਲ ਦੀ ਘੋਰ ਨਿੰਦਾ ਕੀਤੀ ਗਈ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਇਹ ਹਮਲਾ ਸਾਡੇ ਸਮਾਜ ਵਿਚ ਧਾਰਮਿਕ ਵੰਡੀਆਂ ਪਾਉਣ ਨੂੰ ਲੈ ਕੇ ਕੀਤਾ ਗਿਆ ਹੈ। ਅਸੀਂ ਸਮੂਹ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਕਿ ਅਮਨ ਤੇ ਸ਼ਾਂਤੀ ਬਣਾ ਕੇ ਰੱਖੀ ਜਾਵੇ ਤਾਂ ਕਿ ਹਮਲਾਵਰ ਆਪਣੇ ਮੰਤਵ ਵਿਚ ਸਫ਼ਲ ਨਾ ਹੋ ਸਕਣ। ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ  ਹਮਲਿਆਂ ਦਾ ਮੰਤਵ ਧਾਰਮਿਕ ਅਸਹਿਣਸ਼ੀਲਤਾ ਪੈਦਾ ਕਰਨਾ ਹੀ ਹੋ ਸਕਦਾ ਹੈ ਜਦੋਂ ਕਿ ਬਾਕਾਇਦਾ ਪਛਾਣ ਪੁੱਛ ਕੇ ਬੇਦੋਸ਼ਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਫ਼ਸੋਸ ਵਿਚ ਇਹ ਸ਼ਬਦ ਕਹੇ ਕਿ ਇਹ ਹਮਲਾ ਸਾਡੀਆਂ ਸਰਕਾਰਾਂ ਦੀ ਘੋਰ ਅਣਗਹਿਲੀ ਹੈ। ਪਾਕਿਸਤਾਨ ’ਤੇ ਦੋਸ਼ ਲਗਾ ਕੇ ਸੁਰਖ਼ਰੂ ਨਹੀਂ ਹੋਇਆ ਜਾ ਸਕਦਾ ਅਜਿਹੇ ਦੋਸ਼ ਕਈ ਵਾਰ ਸਾਡੇ ਲੋਕਾਂ ਦੀ ਬਹੁਤ ਜ਼ਰੂਰੀ ਮਸਲਿਆਂ ਨੂੰ ਅੱਖੋਂ ਓਹਲੇ ਕਰਨ ਲਈ ਵੀ ਲਗਾਈ ਜਾਂਦੇ ਹਨ। ਕਿਸੇ ਵੀ ਧਰਮ ਅਤੇ ਦੇਸ਼ ਦੇ ਸਾਰੇ ਲੋਕ ਮਾਡੇ ਨਹੀਂ ਹੁੰਦੇ। ਕਾਤਲਾਂ ਨੂੰ ਜਲਦੀ ਤੋਂ ਜਲਦੀ ਸਜ਼ਾਵਾਂ ਦੇਣਾ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਕਰਨਾ ਹੀ ਅਜਿਹੀਆਂ ਘਟਨਾਵਾਂ ਦਾ ਹੱਲ ਹੈ।
ਪੰਜਾਬੀ ਸਾਹਿਤ ਅਕਾਡਮੀ ਦੇ ਸਮੂਹ ਮੈਂਬਰਾਂ ਵਲੋਂ ਬੇਦੋਸ਼ੇ ਕਤਲ ਹੋਏ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਅਤੇ ਅਫ਼ਸੋਸ ਪ੍ਰਗਟ ਕੀਤਾ ਗਿਆ। ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਡਾ. ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਵਰਗਿਸ ਸਲਾਮਤ, ਪ੍ਰੋ. ਸਰਘੀ, ਕਰਮਜੀਤ ਸਿੰਘ ਗਰੇਵਾਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਪ੍ਰੇਮ ਸਾਹਿਲ ਅਤੇ ਸਮੂਹ ਮੈਂਬਰ ਸ਼ਾਮਲ ਹਨ।

ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ  ਸਕੱਤਰ


Posted

in

by

Tags:

Comments

One response to “ਪਹਿਲਗਾਮ ਵਿਖੇ ਬੇਦੋਸ਼ੇ ਯਾਤਰੀਆਂ ਦੇ ਵਹਿਸ਼ੀਆਨਾ ਕਤਲ ਦੀ ਨਿੰਦਾ”

  1. Vijay jeet arora Avatar
    Vijay jeet arora

    I have interest in your next program of poetry and poems.

Leave a Reply

Your email address will not be published. Required fields are marked *