ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ

ਦੀਵਾ ਬਲੇ ਅੰਧੇਰਾ ਜਾਇ

ਮੰਗਾ ਸਿੰਘ ਬਾਸੀ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ


ਲੁਧਿਆਣਾ  : 27  ਮਾਰਚ  (                            )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਸ. ਮੰਗਾ ਸਿੰਘ ਬਾਸੀ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਸ. ਮੰਗਾ ਸਿੰਘ ਬਾਸੀ ਦੇ ਦੇਹਾਂਤ ’ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਕਾਡਮੀ ਦੇ ਸਰਪ੍ਰਸਤ ਸ. ਮੰਗਾ ਸਿੰਘ ਬਾਸੀ ਕੈਨੇਡਾ ਵੱਸਦੇ ਬਹੁਤ ਵਧੀਆ ਇਨਸਾਨ ਸਨ।
ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਮੰਗਾ ਸਿੰਘ ਬਾਸੀ ਦੇ ਸਦੀਵੀ ਵਿਛੋੜੇ ’ਤੇ ਅਫ਼ਸੋਸ ਕਰਦਿਆਂ ਕਿਹਾ ਕਿ ਸ. ਮੰਗਾ ਸਿੰਘ ਬਾਸੀ ਦੇ ਦੇਹਾਂਤ ਨਾਲ ਉਨ੍ਹਾਂ ਦੇ ਸਨੇਹੀਆਂ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੇ ਸਮੇਂ ਅਕਾਡਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਲਖਵਿੰਦਰ ਸਿੰਘ ਜੌਹਲ, ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ ਅਤੇ ਸ੍ਰੀਮਤੀ ਸੁਰਿੰਦਰ ਨੀਰ, ਪ੍ਰਬੰਧਕੀ ਬੋਰਡ ਵਿਚ ਡਾ. ਹਰੀ ਸਿੰਘ ਜਾਚਕ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਸਿਮਰਜੀਤ ਕੌਰ ਗਿੱਲ, ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਪ੍ਰਭਜੋਤ ਸੋਹੀ, ਨਵਤੇਜ ਗੜ੍ਹਦੀਵਾਲਾ, ਡਾ. ਹਰਵਿੰਦਰ ਸਿੰਘ ਸਿਰਸਾ, ਅੰਮੀਆਂ ਕੁੰਵਰ, ਤ੍ਰੈਲੋਚਨ ਲੋਚੀ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਲ ਹਨ।
ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
ਮੋਬਾਈਲ : 70099-66188


Posted

in

by

Tags:

Comments

Leave a Reply

Your email address will not be published. Required fields are marked *