ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ

ਦੀਵਾ ਬਲੇ ਅੰਧੇਰਾ ਜਾਇ

ਡਾ. ਰਣਜੀਤ ਸਿੰਘ ਬਾਜਵਾ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ


ਲੁਧਿਆਣਾ  : 27  ਮਾਰਚ  (                            )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ
ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਜੀਵਨ ਮੈਂਬਰ ਡਾ. ਰਣਜੀਤ ਸਿੰਘ ਬਾਜਵਾ ਦੇ ਸਦੀਵੀ
ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਡਾ. ਰਣਜੀਤ
ਸਿੰਘ ਬਾਜਵਾ ਦੇ ਦੇਹਾਂਤ ’ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਰਣਜੀਤ
ਸਿੰਘ ਬਾਜਵਾ ਉੱਘੇ ਲੋਕਧਾਰਾ ਸ਼ਾਸਤਰੀ ਅਤੇ ਚਿੰਤਕ ਸਨ। ਉਨ੍ਹਾਂ ਨੇ ਲੋਕਧਾਰਾ ਦੇ ਖੇਤਰ
ਵਿਚ ਵਿਗਿਆਨਕ ਅਤੇ ਆਲੋਚਨਾਤਮਕ ਦਿ੍ਰਸ਼ਟੀਕੋਣ ਤੋਂ ਕੰਮ ਕਰਕੇ ਇਸ ਨੂੰ ਨਵੀਆਂ
ਬੁਲੰਦੀਆਂ ’ਤੇ ਪਹੁੰਚਾਇਆ। ਉਨ੍ਹਾਂ ਕਿਹਾ ਡਾ. ਬਾਜਵਾ ਨੇ ਆਪਣਾ ਸਾਰਾ ਜੀਵਨ ਪੰਜਾਬੀ
ਮਾਂ-ਬੋਲੀ ਅਤੇ ਲੋਕ-ਸੰਸਕ੍ਰਿਤੀ ਦੇ ਲੇਖੇ ਲਗਾਇਆ।
ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ
ਕਿਹਾ ਕਿ ਡਾ. ਰਣਜੀਤ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਕਾਫ਼ੀ ਵਿਦਿਆਰਥੀਆਂ ਨੇ ਐਮ.ਫ਼ਿਲ
ਅਤੇ ਪੀਐੱਚ.ਡੀ ਦੀਆਂ ਡਿਗਰੀਆਂ ਹਾਸਿਲ ਕੀਤੀਆਂ। ਲੋਕਧਾਰਾ ਤੋਂ ਇਲਾਵਾ ਉਨ੍ਹਾਂ 2022
ਵਿਚ ਫ਼ਿਲਮ ਵਿਧਾ ਨਾਲ ਸਬੰਧਿਤ ਆਪਣੀ ਪੁਸਤਕ ਲੋਕ ਅਰਪਣ ਕੀਤੀ ਸੀ। ਡਾ. ਬਾਜਵਾ ਜੀ ਦੇ
ਦੇਹਾਂਤ ਨਾਲ ਪੰਜਾਬੀ ਸਾਹਿਤ ਜਗਤ, ਉਨ੍ਹਾਂ ਦੇ ਸਨੇਹੀਆਂ ਅਤੇ ਪਰਿਵਾਰ ਨੂੰ ਨਾ ਪੂਰਿਆ
ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੇ ਸਮੇਂ ਅਕਾਡਮੀ ਪਰਿਵਾਰ ਨਾਲ ਹਮਦਰਦੀ ਦਾ
ਪ੍ਰਗਟਾਵਾ ਕਰਦੀ ਹੈ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਡਾ. ਰਣਜੀਤ ਸਿੰਘ ਬਾਜਵਾ ਦੇ
ਸਦੀਵੀ ਵਿਛੋੜੇ ’ਤੇ ਅਫ਼ਸੋਸ ਕਰਦਿਆਂ ਕਿਹਾ ਕਿ ਡਾ. ਰਣਜੀਤ ਸਿੰਘ ਬਾਜਵਾ ਨੇ ਪੰਜਾਬੀ
ਲੋਕਧਾਰਾ ਦਾ ਕੇਵਲ ਇਕੱਤਰੀਕਰਨ ਹੀ ਨਹੀਂ ਕੀਤਾ ਸਗੋਂ ਇਸ ਦੀ ਦਾਰਸ਼ਨਿਕ, ਸਮਾਜਿਕ ਅਤੇ
ਚਿੰਨ੍ਹ ਵਿਗਿਆਨਕ ਵਿਆਖਿਆ ਵੀ ਕੀਤੀ। ਡਾ. ਬਾਜਵਾ ਜੀ ਦੇ ਦੇਹਾਂਤ ਨਾਲ ਲੋਕਧਾਰਾ ਦੇ
ਖੇਤਰ ਵਿਚ ਜੋ ਖਲਾਅ ਪੈਦਾ ਹੋਇਆ ਹੈ, ਉਸ ਨੂੰ ਭਰਨਾ ਕਠਿਨ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ
ਸਿੰਘ ਭੱਠਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਲਖਵਿੰਦਰ ਸਿੰਘ ਜੌਹਲ, ਸ੍ਰੀ ਜਸਪਾਲ
ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ
ਕਾਕੜਾ ਅਤੇ ਸ੍ਰੀਮਤੀ ਸੁਰਿੰਦਰ ਨੀਰ, ਪ੍ਰਬੰਧਕੀ ਬੋਰਡ ਵਿਚ ਡਾ. ਹਰੀ ਸਿੰਘ ਜਾਚਕ,
ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਸਿਮਰਜੀਤ ਕੌਰ ਗਿੱਲ, ਤਰਸਪਾਲ ਕੌਰ, ਮਨਜਿੰਦਰ
ਸਿੰਘ ਧਨੋਆ, ਪ੍ਰਭਜੋਤ ਸੋਹੀ, ਨਵਤੇਜ ਗੜ੍ਹਦੀਵਾਲਾ, ਡਾ. ਹਰਵਿੰਦਰ ਸਿੰਘ ਸਿਰਸਾ,
ਅੰਮੀਆਂ ਕੁੰਵਰ, ਤ੍ਰੈਲੋਚਨ ਲੋਚੀ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ
ਸ਼ਾਮਲ ਹਨ।

ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
ਮੋਬਾਈਲ : 70099-66188


Posted

in

by

Tags:

Comments

Leave a Reply

Your email address will not be published. Required fields are marked *