ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ

ਦੀਵਾ ਬਲੇ ਅੰਧੇਰਾ ਜਾਇ

ਸ੍ਰੀਮਤੀ ਇੰਦਰਜੀਤ ਕੌਰ ਸਾਹਿਤ ਸਨਮਾਨ ਅਤੇ ਪ੍ਰੋ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਸਨਮਾਨ ਸਥਾਪਤ

ਲੁਧਿਆਣਾ  : 06 ਅਪ੍ਰੈਲ  (                            )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਇਸ ਟੀਮ ਦੀ ਪਹਿਲੀ ਇਕੱਤ੍ਰਤਾ 05 ਅਪ੍ਰੈਲ, 2026 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਈ ਜਿਸ ਵਿਚ ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ  ਜੀ ਨੇ ਐਲਾਨ ਕੀਤਾ ਕਿ ਡਾ. ਆਤਮਜੀਤ ਸਿੰਘ ਜੀ ਦੇ ਪਰਿਵਾਰ ਵੱਲੋਂ ਦੋ ਵੱਡੇ ਪੁਰਸਕਾਰ ਸ਼ੁਰੂ ਕੀਤੇ ਜਾ ਰਹੇ ਹਨ। ਇਹ ਸਾਲਾਨਾ ਪੁਰਸਕਾਰ ਸ੍ਰੀਮਤੀ ਇੰਦਰਜੀਤ ਕੌਰ ਸਾਹਿਤ ਸਨਮਾਨ ਅਤੇ ਪ੍ਰੋ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਸਨਮਾਨ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਰਾਹੀਂ ਦਿੱਤੇ ਜਾਇਆ ਕਰਨਗੇ। ਉਨ੍ਹਾਂ ਦੱਸਿਆ ਕਿ ਸ੍ਰੀਮਤੀ ਇੰਦਰਜੀਤ ਕੌਰ ਸਾਹਿਤ ਸਨਮਾਨ ਲੇਖਕ ਦੀ ਸਮੁੱਚੀ ਸਾਹਿਤਕ ਦੇਣ ਲਈ ਦਿੱਤਾ ਜਾਵੇਗਾ ਜਿਸ ਵਿਚ ਇੱਕ ਲੱਖ ਰੁਪਏ ਰਾਸ਼ੀ, ਪ੍ਰਸੰਸਾ ਪੱਤਰ, ਦੋਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਟ ਕੀਤਾ ਜਾਵੇਗਾ। ਇਸ ਕਾਰਜ ਹਿਤ ਪਰਿਵਾਰ ਨੇ ਬਾਰਾਂ ਲੱਖ ਰੁਪਏ ਦਾ ਚੈੱਕ ਅਕਾਡਮੀ ਕੋਲ ਜਮ੍ਹਾਂ ਕਰਵਾ ਦਿੱਤਾ ਹੈ। ਪ੍ਰੋ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਸਨਮਾਨ ਇੱਕ ਰੰਗਕਰਮੀ ਨੂੰ ਦਿੱਤਾ ਜਾਇਆ ਕਰੇਗਾ। ਇਸ ਸਨਮਾਨ ਵਿਚ ਇੱਕੀ ਹਜ਼ਾਰ ਰੁਪਏ ਦੀ ਰਾਸ਼ੀ, ਪ੍ਰਸੰਸਾ ਪੱਤਰ, ਸਨਮਾਨ ਚਿੰਨ੍ਹ ਅਤੇ ਦੋਸ਼ਾਲਾ ਭੇਟਾ ਕੀਤਾ ਜਾਵੇਗਾ। ਇਸ ਪੁਰਸਕਾਰ ਲਈ ਪਰਿਵਾਰ ਵੱਲੋਂ ਤਿੰਨ ਲੱਖ ਰੁਪਏ ਦਾ ਚੈੱਕ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਕੋਲ ਜਮ੍ਹਾਂ ਕਰਵਾ ਦਿੱਤਾ ਹੈ।
ਪ੍ਰਬੰਧਕੀ ਬੋਰਡ ਦੀ ਇਕੱਤ੍ਰਤਾ ਵਿਚ ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਤਾੜੀਆਂ ਦੀ ਗੂੰਜ ਵਿਚ ਡਾ. ਆਤਮਜੀਤ ਸਿੰਘ ਅਤੇ ਪਰਿਵਾਰ ਦਾ ਧੰਨਵਾਦ ਕੀਤਾ।
ਉਨ੍ਹਾਂ ਦੱਸਿਆ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ 650 ਸਾਲਾ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਸੈਮੀਨਾਰ ਕਰਵਾਇਆ ਜਾਵੇਗਾ ਜਿਸ ਵਿਚ ਵਿਦਵਾਨਾਂ ਵਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ ਅਤੇ ਫ਼ਲਸਫ਼ੇ ਬਾਰੇੇ ਖੋਜ ਪੱਤਰ ਪੜ੍ਹੇ ਜਾਣਗੇ। ਉਨ੍ਹਾਂ ਦੱਸਿਆ ਅਕਾਡਮੀ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ ਤੇੇ ਬਾਣੀ ਬਾਰੇ ਪੁਸਤਕ ਵੀ ਪ੍ਰਕਾਸ਼ਿਤ ਕੀਤੀ ਜਾਵੇਗੀ।
ਧੰਨਵਾਦ ਕਰਨ ਵਾਲਿਆਂ ਵਿਚ ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਸ. ਸ. ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਲਖਵਿੰਦਰ ਸਿੰਘ ਜੌਹਲ, ਪੰਜਾਬੀ ਸਾਹਿਤ ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ, ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪਿ੍ਰੰ. ਨਵਤੇਜ ਗੜ੍ਹਦੀਵਾਲਾ, ਡਾ. ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ, ਦੀਪ ਜਗਦੀਪ ਸਿੰਘ ਸ਼ਾਮਲ ਹਨ।

ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
ਮੋਬਾਈਲ : 70099-66188


Posted

in

by

Tags:

Comments

Leave a Reply

Your email address will not be published. Required fields are marked *