ਲੁਧਿਆਣਾ : 26 ਮਈ ( )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਜੀਵਨ ਮੈਂਬਰ ਸ. ਰਿਪੁਦਮਨ ਸਿੰਘ ਰੂਪ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਰਿਪੁਦਮਨ ਸਿੰਘ ਰੂਪ ਪ੍ਰਸਿੱਧ ਕਹਾਣੀਕਾਰ ਸ. ਸੰਤੋਖ ਸਿੰਘ ਧੀਰ ਦੇ ਛੋਟੇ ਭਰਾ ਸਨ। ਉਨ੍ਹਾਂ ਨੇ ਸਾਹਿਤ ਦੀਆਂ ਵੱਖ ਵੱਖ ਵਿਧਾਵਾਂ ਵਿਚ ਦਰਜਨ ਦੇ ਕਰੀਬ ਪੁਸਤਕਾਂ ਦੀ ਰਚਨਾ ਕੀਤੀ। ਉਨ੍ਹਾਂ ਕਿਹਾ ਸ. ਰਿਪੁਦਮਨ ਸਿੰਘ ਰੂਪ ਪੰਜਾਬੀ ਲੇਖਕ ਹੋਣ ਦੇ ਨਾਲ ਨਾਲ ਵਕੀਲ, ਮੁਲਾਜ਼ਮ ਆਗੂ ਅਤੇ ਸਮਾਜਿਕ ਕਾਰਕੁਨ ਵੀ ਸਨ।
ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਰਿਪੁਦਮਨ ਸਿੰਘ ਰੂਪ 91 ਸਾਲ ਦੀ ਉਮਰ ’ਚ ਸਾਨੂੰ ਅਲਵਿਦਾ ਕਹਿ ਗਏ ਹਨ। ਉਹ ਪੰਜਾਬੀ ਸਾਹਿਤ ਜਗਤ ਅਤੇ ਉਨ੍ਹਾਂ ਨੂੰ ਹਮੇਸ਼ਾ ਯਾਦ ਰਹਿਣਗੇ। ਇਸ ਦੁੱਖ ਦੇ ਸਮੇਂ ਅਕਾਡਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਰਿਪੁਦਮਨ ਸਿੰਘ ਰੂਪ ਨੇ ‘ਰਾਣੀ, ਰੁੱਤ, ਲਾਲ ਗੜ੍ਹ, ਝੱਖੜਾਂ ਵਿਚ ਝੂਲਦਾ ਰੁੱਖ ਅਤੇ ਬੰਨੇ ਚੰਨੇ’ ਸਮੇਤ ਕਈ ਪੁਸਤਕਾਂ ਦੀ ਰਚਨਾ ਕੀਤੀ। ਉਹ ਉੱਘੇ ਨਾਟਕਕਾਰ ਸੰਜੀਵਨ ਅਤੇ ਐਡਵੋਕੇਟ ਰੰਜੀਵਨ ਦੇ ਪਿਤਾ ਸਨ। ਪਰਿਵਾਰਕ ਜਾਣਕਾਰੀ ਅਨੁਸਾਰ ਸ. ਰਿਪੁਦਮਨ ਸਿੰਘ ਦੀ ਮਿ੍ਰਤਕ ਦੇਹ ਪੀ. ਜੀ. ਆਈ. ਨੂੰ ਦਾਨ ਕੀਤੀ ਗਈ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪਿ੍ਰੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।
ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
ਮੋਬਾਈਲ : 70099-66188


Leave a Reply