ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਪੰਜਾਬੀ ਭਵਨ ਦੇ 60ਵੇਂ ਨੀਂਹ ਪੱਥਰ ਦਿਵਸ ’ਤੇ ਅਕਾਡਮੀ ਦੇ ਸਮੂਹ ਮੈਂਬਰਾਂ ਨੂੰ ਵਧਾਈ ਦਿੱਤੀ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਸਮੂਹ ਲੇਖਕਾਂ ਨੂੰ ਪੰਜਾਬੀ ਭਵਨ ਦੇ ਨੀਂਹ ਪੱਥਰ ’ਤੇ ਵਧਾਈ ਦਿੰਦਿਆਂ ਦੱਸਿਆ ਕਿ ਭਾਰਤ ਦੇ ਤਤਕਾਲੀ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਸੰਨ 02 ਜੁਲਾਈ, 1966 ਨੂੰ ਪੰਜਾਬੀ ਭਵਨ, ਲੁਧਿਆਣਾ ਦਾ ਨੀਂਹ ਪੱਥਰ ਰੱਖਿਆ ਸੀ ਜਿਸ ਨਾਲ ਸਾਡੇ ਪੁਰਖਿਆਂ ਦਾ ਲਿਆ ਸੁਫ਼ਨਾ ਸਾਕਾਰ ਹੋਇਆ ਕਿ ਲੇਖਕਾਂ ਦਾ ਆਪਣਾ ਘਰ ਹੋਵੇ ਜਿਥੇ ਸਾਹਿਤਕ ਸਰਗਮੀਆਂ ਹੁੰਦੀਆਂ ਰਹਿਣ। ਲੇਖਕਾਂ ਲਈ ਪੰਜਾਬੀ ਭਵਨ ਬਹੁਤ ਮਹੱਤਵਪੂਰਨ ਥਾਂ ਹੈ ਜਿੱਥੇ ਦੇਸ ਵਿਦੇਸ਼ ਤੋਂ ਲੇਖਕ ਆਉਦੇ ਰਹਿੰਦੇ ਹਨ।
ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਅੱਜ ਦੇ ਦਿਨ ਪੰਜਾਬੀ ਭਵਨ ਦੀ ਉਸਾਰੀ ਸ਼ੁਰੂ ਹੋਣ ਨਾਲ ਲੇਖਕਾਂ ਨੂੰ ਆਪਣਾ ਘਰ ਮਿਲ ਗਿਆ ਸੀ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਸਮੁੱਚੇ ਲੇਖਕ ਵਰਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਇਤਿਹਾਸ ਵਿਚ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ। ਅੱਜ ਪੰਜਾਬੀ ਭਵਨ ਵਿਚ ਅਕਾਡਮੀ ਦੀ ਰੈਫ਼ਰੈਂਸ ਲਾਇਬ੍ਰੇਰੀ, ਬਲਰਾਜ ਸਾਹਨੀ ਖੁੱਲ੍ਹਾ ਰੰਗਮੰਚ, ਸੈਮੀਨਾਰ ਹਾਲ, ਡਾ. ਮਹਿੰਦਰ ਸਿੰਘ ਰੰਧਾਵਾ ਹਾਲ, ਡਾ. ਪਰਮਿੰਦਰ ਸਿੰਘ ਹਾਲ ਤੋਂ ਇਲਾਵਾ ਸਾਈਂ ਮੀਆਂ ਮੀਰ ਬੁੱਕ ਬਾਜ਼ਾਰ, ਭਾਸ਼ਾ ਵਿਭਾਗ, ਪੰਜਾਬ ਦਾ ਜ਼ਿਲ੍ਹਾ ਭਾਸ਼ਾ ਦਫ਼ਤਰ, ਪੰਜਾਬ ਸਕੂਲ ਸਿੱਖਿਆ ਬੋਰਡ ਦਾ ਖੇਤਰੀ ਦਫ਼ਤਰ ਹਨ। ਪੰਜਾਬੀ ਭਵਨ ਵਿਚ ਲੇਖਕਾਂ ਅਤੇ ਪਾਠਕਾਂ ਤੋਂ ਇਲਾਵਾ ਸੈਂਕੜੇ ਲੋਕ ਰੋਜ਼ਾਨਾ ਆਉਦੇ ਹਨ। ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਹਿਤ ਇਸ ਦਾ ਇਤਿਹਾਸਕ ਯੋਗਦਾਨ ਹੈ।
ਅੱਜ ਇਸ ਇਤਿਹਾਸਕ ਦਿਨ ’ਤੇ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਸਾਬਕਾ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ, ਪ੍ਰਬੰਧਕੀ ਬੋਰਡ ਮੈਂਬਰ ਜਨਮੇਜਾ ਸਿੰਘ ਜੌਹਲ, ਦਫ਼ਤਰ ਇੰਚਾਰਜ ਸੁਰਿੰਦਰ ਦੀਪ ਕੌਰ, ਸਹਾਇਕ ਲਾਇਬ੍ਰੇਰੀ ਮੀਤ ਅਨਮੋਲ, ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ, ਅਸ਼ਵਨੀ ਜੇਤਲੀ, ਸੁਖਦੀਪ ਇਕੱਤਤਰ ਹੋਏ ਅਤੇ ਇਸ ਦਿਨ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ।
ਸਮੂਹ ਲੇਖਕਾਂ ਨੂੰ ਵਧਾਈ ਦੇਣ ਵਾਲਿਆਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪਿ੍ਰੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ, ਦੀਪ ਜਗਦੀਪ ਸਿੰਘ ਸ਼ਾਮਿਲ ਹਨ।
ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
ਮੋਬਾਈਲ : 70099-66188


Leave a Reply