ਲੁਧਿਆਣਾ : 31 ਅਗਸਤ ( )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਜੀਵਨ ਮੈਂਬਰ, ਉੱਘੇ ਸਫ਼ਲ ਕਿਸਾਨ ਸ. ਮਹਿੰਦਰ ਸਿੰਘ ਦੋਸਾਂਝ ਦੇ ਦੇਹਾਂਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਚ ਨਵੀਆਂ ਪਿਰਤਾਂ ਪਾਉਣ, ਪੇਂਡੂ ਵਿਕਾਸ, ਵਾਤਾਵਰਨ ਅਤੇ ਸਮਾਜ ਸੇਵਾ ਨਾਲ ਜੁੜਿਆ ਅਗਾਂਹਵਧੂ ਪੰਜਾਬੀ ਬੋਲੀ, ਸਭਿਆਚਾਰ ਨੂੰ ਸਮਰਪਿਤ ਕਿਸਾਨ ਸ. ਮਹਿੰਦਰ ਸਿੰਘ ਦੋਸਾਂਝ ਜੀ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਬਣਿਆ ਰਹੇਗਾ।
ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬੀ ਲੇਖਕ ਅਤੇ ਲਿਖਾਰੀ ਸਭਾ ਜਗਤਪੁਰ ਦੇ ਬਾਨੀ ਸ. ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ, ਕਿਸਾਨੀ ਅਤੇ ਪੇਂਡੂ ਸਮਾਜ ਲਈ ਵੱਡਾ ਘਾਟਾ ਹੈ। ਇਸ ਦੁੱਖ ਦੀ ਘੜੀ ਅਕਾਡਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਸ. ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ’ਤੇ ਅਫ਼ਸੋਸ ਜ਼ਾਹਰ ਕਰਦਿਆਂ ਦੱਸਿਆ ਕਿ ਸ. ਮਹਿੰਦਰ ਸਿੰਘ ਦੋਸਾਂਝ ਨੇ ਦਿਸ਼ਾ, ਕਿਰਤ ਲਾਲ ਜੁੜੇੇ ਰਿਸ਼ਤੇ, ਰੌਸ਼ਨੀ ਦੀ ਭਾਲ ਅਤੇ ਯਾਦਾਂ ਪਾਕਿਸਤਾਨ ਦੀਆਂ ਵਰਗੀਆਂ ਰਚਨਾਵਾਂ ਰਾਹੀਂ ਪੰਜਾਬੀ ਸਾਹਿਤ ਨੂੰ ਆਪਣੀ ਸਿਰਜਣਾਤਮਕ ਦੇਣ ਦਿੱਤੀ। ਉੁਹ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਵੀ ਰਹੇ ਅਤੇੇ ਸਾਹਿਤਕ ਸਰਗਰਮੀਆਂ ਨੂੰ ਪਿੰਡਾਂ ਤੱਕ ਪਹੁੰਚਾਉਣ ਵਿਚ ਵਿਸ਼ੇਸ਼ ਭੂਮਿਕਾ ਨਿਭਾਈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪਿ੍ਰੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।
ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
ਮੋਬਾਈਲ : 70099-66188


Leave a Reply