ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਜੀਵਨ ਮੈਂਬਰ ਸ੍ਰੀ ਕੇ. ਐਲ. ਗਰਗ ਦੇ ਦੇਹਾਂਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਕੇ. ਐਲ. ਗਰਗ ਸਾਹਿਤ ਦੇ ਖੇਤਰ ਵਿਚ ਭਾਵੇਂ ਉਹ ਪੰਜਾਬੀ ਜ਼ੁਬਾਨ ਦੇ ਨਾਮਵਰ ਵਿਅੰਗਕਾਰ ਦੇ ਤੌਰ ’ਤੇ ਜਾਣੇ ਜਾਂਦੇ ਸਨ ਪਰ ਚੰਗੇੇ ਕਹਾਣੀਕਾਰ ਅਤੇ ਨਾਵਲਕਾਰ ਵੀ ਸਨ। ਉਨ੍ਹਾਂ ਦਾ ਨਾਵਲ ‘ਦਰਅਸਲ’ ਬਹੁਤ ਚਰਚਾ ਵਿਚ ਰਿਹਾ।
ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਕੇ.ਐਲ.ਗਰਗ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਅਕਾਡਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਸ੍ਰੀ ਕੇ. ਐਲ. ਗਰਗ ਦੇ ਸਦੀਵੀ ਵਿਛੋੜੇ ’ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸ੍ਰੀ ਕੇ. ਐਲ. ਗਰਗ ਹੋਰਾਂ ਨੇ ਨਾਵਲ, ਕਹਾਣੀ ਅਤੇ ਅਨੁਵਾਦ ਵਿਚ ਵੀ ਉਨ੍ਹਾਂ ਨੇ ਮੁੱਲਵਾਨ ਕਾਰਜ ਕੀਤਾ। ‘ਗਰਗ ਬਾਣੀ, ਪਿਉ ਪੁੱਤਰ, ਤਰਵੰਜਾ ਪੱਤੇ, ਜਮੂਰ ਦਾ ਹਲਫ਼ੀਆ ਬਿਆਨ, ਕੇ. ਐੱਲ. ਗਰਗ ਦਾ ਹਾਸ ਚਾਲੀਸਾ, ਕਿੱਸਾ ਕੰਡਮ ਕੁਰਸੀ ਦਾ, ਸ਼ੈਤਾਨ ਦੀ ਡਾਇਰੀ’ ਆਦਿ ਪੁਸਤਕਾਂ ਦੀ ਰਚਨਾ ਕੀਤੀ। ਉਨ੍ਹਾਂ ਨੇ ਅੰਗਰੇਜ਼ੀ ਦੀਆਂ ਕਈ ਮਹੱਤਵਪੂਰਨ ਪੁਸਤਕਾਂ ਨੂੰ ਸਿੱਧਾ ਹੀ ਪੰਜਾਬੀ ਵਿਚ ਅਨੁਵਾਦ ਕੀਤਾ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪਿ੍ਰੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।
ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
ਮੋਬਾਈਲ : 70099-66188


Leave a Reply