ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ

ਦੀਵਾ ਬਲੇ ਅੰਧੇਰਾ ਜਾਇ

ਸ. ਹਕੀਕਤ ਸਿੰਘ ਮਾਂਗਟ ਦੇ ਦੇਹਾਂਤ ’ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ


ਲੁਧਿਆਣਾ  : 13 ਅਕਤੂਬਰ (                            )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਸਰਪ੍ਰਸਤ ਮੈਂਬਰ ਸ. ਹਕੀਕਤ ਸਿੰਘ ਮਾਂਗਟ ਦੇ ਦੇਹਾਂਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਹਕੀਕਤ ਸਿੰਘ ਮਾਂਗਟ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸੰਚਾਰ ਕੇਂਦਰ ਦੇ ਸੇਵਾ ਮੁਕਤ ਸਹਾਇਕ ਲਾਇਬ੍ਰੇਰੀਅਨ ਸਨ। ਉਹ ਬਹੁਤ ਨਿੱਘੇ ਸੁਭਾਅ ਦੇ ਮਾਲਕ ਸਨ। ਉਨ੍ਹਾਂ ਅਕਾਡਮੀ ਦੀਆਂ ਕਈ ਚੋਣਾਂ ਵਿਚ ਸਹਾਇਕ ਚੋਣ ਅਧਿਕਾਰੀ ਵਜੋਂ ਸਰਗਰਮ ਭੂਮਿਕਾ ਅਦਾ ਕੀਤੀ ਸੀ।
ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਹਕੀਕਤ ਸਿੰਘ ਮਾਂਗਟ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਸ. ਹਕੀਕਤ ਸਿੰਘ ਮਾਂਗਟ ਦੇ ਸਦੀਵੀ ਵਿਛੋੜੇ ’ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸ. ਹਕੀਕਤ ਸਿੰਘ ਮਾਂਗਟ ਲੁਧਿਆਣਾ ਜ਼ਿਲੇ ਦੇ ਪਿੰਡ ਰਾਮਗੜ੍ਹ ਦੇ ਜੰਮਪਲ ਸਨ। ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਸਥਾਪਨਾ ਵੇਲੇ ਤੋਂ ਹੀ ਯੂਨੀਵਰਸਿਟੀ ਵਿਖੇ ਸੇਵਾ ਵਿਚ ਆ ਗਏ ਸਨ। ਪਰਿਵਾਰਕ ਜਾਣਕਾਰੀ ਅਨੁਸਾਰ ਸ. ਹਕੀਕਤ ਸਿੰਘ ਮਾਂਗਟ ਦੀ ਅੰਤਿਮ ਅਰਦਾਸ 14 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ 01 ਵਜੇ ਤੱਕ ਗੁਰਦੁਆਰਾ ਸਾਂਝਾ ਸਾਹਿਬ ਪਿੰਡ ਬਾੜੇਵਾਲ ਅਵਾਣਾ ਵਿਖੇ ਹੋਵੇਗੀ। ਇਸ ਦੁੱਖ ਦੀ ਘੜੀ ਅਕਾਡਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪਿ੍ਰੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।
ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ


Posted

in

by

Tags:

Comments

Leave a Reply

Your email address will not be published. Required fields are marked *