ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਚੋਣਾਂ 03 ਮਾਰਚ, 2024 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਚੋਣ 03 ਮਾਰਚ, 2024 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਵੇਗੀ ਜਿਸ ਵਿਚ ਚੋਣ ਅਧਿਕਾਰੀ ਸ. ਕੁਲਦੀਪ ਸਿੰਘ ਬੇਦੀ ਨੂੰ ਬਣਾਇਆ ਗਿਆ ਹੈ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਅਕਾਡਮੀ ਦੀ 2024-2026 ਦੀ ਦੋ ਸਾਲਾਂ ਦੀ ਚੋਣ 03 ਮਾਰਚ, 2024 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਵੇਗੀ। ਇਸ ਚੋਣ ਵਿਚ ਇਕ ਪ੍ਰਧਾਨ, ਇਕ ਜਨਰਲ ਸਕੱਤਰ, ਇਕ ਸੀਨੀਅਰ ਮੀਤ ਪ੍ਰਧਾਨ, ਪੰਜ ਮੀਤ ਪ੍ਰਧਾਨ ਅਤੇ 15 ਪ੍ਰਬੰਧਕੀ ਬੋਰਡ ਦੇ ਮੈਂਬਰ ਚੁਣੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜ ਮੀਤ ਪ੍ਰਧਾਨਾਂ ਵਿਚੋਂ ਇਕ ਪੰਜਾਬ ਤੇ ਚੰਡੀਗੜ੍ਹ ਤੋਂ ਬਾਹਰਲੇ ਮੈਂਬਰਾਂ ਵਿਚੋਂ ਹੋਵੇਗਾ ਅਤੇ ਇਸੇ ਤਰ੍ਹਾਂ ਪ੍ਰਬੰਧਕੀ ਬੋਰਡ ਵਿਚ ਇਕ ਮੈਂਬਰ ਹਰਿਆਣਾ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚੋਂ ਹੋਵੇਗਾ ਅਤੇ ਇਕ ਮੈਂਬਰ ਬਾਕੀ ਭਾਰਤ ਵਿਚੋਂ ਹੋਵੇਗਾ। ਇਸੇ ਤਰ੍ਹਾਂ ਦੋ ਇਸਤਰੀ ਮੈਂਬਰਾਂ ਵਿਚੋਂ ਹੋਣਗੇ।
ਡਾ. ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੇ ਚੋਣ ਪ੍ਰਕਿਰਿਆ ਬਾਰੇ ਦੱਸਦਿਆਂ ਕਿਹਾ ਕਿ ਵੱਖ-ਵੱਖ ਅਹੁਦਿਆਂ ਲਈ ਨਾਮਜ਼ਦਗੀਆਂ 17 ਫ਼ਰਵਰੀ ਤੋਂ 21 ਫ਼ਰਵਰੀ 2024 ਤੱਕ ਭਰੀਆਂ ਜਾਣਗੀਆਂ। ਇਹ ਰਜਿਸਟਰਡ ਡਾਕ, ਸਪੀਡ ਪੋਸਟ, ਕੂਰੀਅਰ ਰਾਹੀਂ ਜਾਂ ਦਸਤੀ ਚੋਣ ਅਧਿਕਾਰੀ ਸ. ਕੁਲਦੀਪ ਸਿੰਘ ਬੇਦੀ ਹੋਰਾਂ ਨੂੰ ਪੰਜਾਬੀ ਸਾਹਿਤ ਅਕਾਡਮੀ, ਪੰਜਾਬੀ ਭਵਨ, ਲੁਧਿਆਣਾ-141001 ਦੇ ਪਤੇ ’ਤੇ 21 ਫ਼ਰਵਰੀ, 2024 ਨੂੰ ਸ਼ਾਮ ਚਾਰ ਵਜੇ ਪਹੁੰਚਣੀਆਂ ਚਾਹੀਦੀਆਂ ਹਨ। ਉਨ੍ਹਾਂ ਦਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 22 ਫ਼ਰਵਰੀ, 2024 ਨੂੰ ਸਵੇਰੇ 11 ਵਜੇ ਤੋਂ ਸ਼ਾਮ 03 ਤੱਕ ਅਕਾਡਮੀ ਦੇ ਦਫ਼ਤਰ ਵਿਚ ਹੋਵੇਗੀ।
ਨਾਮਜ਼ਦਗੀਆਂ ਵਾਪਸ ਲੈਣ ਦੀ ਤਾਰੀਖ ਅਤੇ ਕਿਸੇ ਕਿਸਮ ਦੇ ਇਤਰਾਜ਼ ਵੀ 24 ਫ਼ਰਵਰੀ, 2024 ਸ਼ਾਮ 03 ਵਜੇ ਹੋਣਗੇ। ਇਸ ਉਪਰੰਤ ਚੋਣ ਲੜਨ ਵਾਲੇ ਮੈਂਬਰਾਂ ਦੀ ਸੂਚੀ ਚੋਣ ਅਧਿਕਾਰੀ ਵਲੋਂ ਜਾਰੀ ਕਰ ਦਿੱਤੀ ਜਾਵੇਗੀ। ਚੋਣ ਲਈ ਵੋਟਿੰਗ 03 ਮਾਰਚ, 2024 ਨੂੰ ਸਵੇਰੇ 09 ਵਜੇ ਤੋਂ ਸ਼ਾਮ 03 ਵਜੇ ਤੱਕ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਵੇਗੀ।
ਉਨ੍ਹਾਂ ਦਸਿਆ ਮੁੱਖ ਚੋਣ ਅਧਿਕਾਰੀ ਸ. ਕੁਲਦੀਪ ਸਿੰਘ ਬੇਦੀ ਸਮੇਂ-ਸਮੇਂ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦੇ ਰਹਿਣਗੇ।
ਡਾ. ਗੁਰਇਕਬਾਲ ਸਿੰਘ
ਜਨਰਲ ਸਕੱਤਰ
98158-26301
Leave a Reply