ਲੁਧਿਆਣਾ : 08 ਅਕਤੂਬਰ ( )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸਮੂਹ ਮੈਂਬਰਾਂ ਵਲੋਂ ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਮਾਤਾ ਕੈਲਾਸ਼ ਕੌਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉੱਘੇ ਨਾਟਕਕਾਰ ਤੇ ਨਾਟ ਨਿਰਦੇਸ਼ਕ ਭਾਅ ਜੀ ਗੁਰਸ਼ਰਨ ਸਿੰਘ ਉਰਫ਼ ਭਾਈ ਮੰਨਾ ਸਿੰਘ ਦੀ ਜੀਵਨ ਸਾਥਣ ਮਾਤਾ ਕੈਲਾਸ਼ ਕੌਰ ਜੀ ਨੇ ਭਾਅ ਜੀ ਨਾਲ ਕਈ ਨਾਟਕਾਂ ਵਿਚ ਮੁੱਖ ਕਿਰਦਾਰ ਨਿਭਾਇਆ ਸੀ। ਉਨ੍ਹਾਂ ਪੂਰਾ ਜੀਵਨ ਰੰਗ ਮੰਚ ਦੇ ਲੇਖੇ ਲਾਇਆ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਤਾ ਕੈਲਾਸ਼ ਕੌਰ ਜੀ ਬਹੁਤ ਹੀ ਨਿੱਘੇ ਸੁਭਾਅ ਦੇ ਨੇਕ ਦਿਲ ਇਨਸਾਨ ਸਨ। ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਤਾ ਕੈਲਾਸ਼ ਕੌਰ ਦੀ ਪ੍ਰੇਰਨਾ ਨਾਲ ਸੈਂਕੜੇ ਲੜਕੇ-ਲੜਕੀਆਂ ਰੰਗ ਮੰਚ ਨਾਲ ਜੁੜ ਕੇ ਵੱਡੇ ਕਲਾਕਾਰ ਬਣੇ। ਮਾਤਾ ਕੈਲਾਸ਼ ਕੌਰ ਜੀ ਦੇ ਸਦੀਵੀ ਵਿਛੋੜੇ ਨਾਲ ਰੰਗ ਮੰਚ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਅਫ਼ਸੋਸ ਪ੍ਰਗਟ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਜਨਮੇਜਾ ਸਿੰਘ ਜੌਹਲ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਵਰਗਿਸ ਸਲਾਮਤ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਦੀਪ ਜਗਦੀਪ ਸਿੰਘ, ਪ੍ਰੋ. ਬਲਵਿੰਦਰ ਸਿੰਘ ਚਹਿਲ ਅਤੇ ਕਰਮਜੀਤ ਸਿੰਘ ਗਰੇਵਾਲ ਸਮੇਤ ਸਮੂਹ ਮੈਂਬਰ ਸ਼ਾਮਲ ਹਨ।
ਡਾ ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
ਮੋਬਾਈਲ : 70099-66188
Leave a Reply