ਲੁਧਿਆਣਾ : 05 ਨਵੰਬਰ ( )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸਮੂਹ ਮੈਂਬਰਾਂ ਵਲੋਂ ਡਾ. ਜਸਬੀਰ ਕੌਰ ਕੇਸਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਕਾਡਮੀ ਦੇ ਜੀਵਨ ਮੈਂਬਰ ਡਾ. ਜਸਬੀਰ ਕੌਰ ਕੇਸਰ ਬਹੁਤ ਹੀ ਮਿਲਣਸਾਰ ਅਤੇ ਨਿੱਘੇ ਸੁਭਾਅ ਦੇ ਮਾਲਕ ਸਨ। ਉਹ ਲੰਮਾ ਸਮਾਂ ਅਧਿਆਪਨ ਦੇ ਕਾਰਜ ਨਾਲ ਜੁੜੇੇ ਰਹੇ। ਡਾ. ਕੇਸਰ ਨੇ ‘ਯੁਗ ਕਥਾ, ਨਾਵਲਕਾਰ ਕੇਸਰ ਸਿੰਘ ਦਾ ਜੁਝਾਰ ਮਾਨਵਵਾਦ, ਸਾਹਿਤ ਦੀ ਪੜ੍ਹਤ, ਕਤਲਗਾਹ ਤੋਂ ਉਰੇ, ਔਰਤ ਆਜ਼ਾਦ ਹੈ?, ਮੈਂ ਮੁਨਕਰ ਹਾਂ’ ਸਮੇਤ ਦਰਜਨ ਦੇ ਕਰੀਬ ਮੁੱਲਵਾਨ ਪੁਸਤਕਾਂ ਦੀ ਸਿਰਜਣਾ ਕੀਤੀ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਡਾ. ਜਸਬੀਰ ਕੌਰ ਕੇਸਰ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਡਾ. ਜਸਵੀਰ ਕੌਰ ਕੇਸਰ ਉੱਘੇ ਚਿੰਤਕ ਸਨ। ਡਾ. ਕੇਸਰ ਸਿੰਘ ਕੇਸਰ ਦੀ ਸੁਪਤਨੀ ਹੋਣ ਦੇ ਨਾਲ ਨਾਲ ਉਨ੍ਹਾਂ ਦੀ ਆਪਣੀ ਵੱਖਰੀ ਪਛਾਣ ਸੀ। ਡਾ. ਜਸਵੀਰ ਕੌਰ ਕੇਸਰ ਦੇ ਕਈ ਵਿਦਿਆਰਥੀ ਉੱਚ ਅਹੁਦਿਆਂ ’ਤੇ ਬਿਰਜਮਾਨ ਹਨ। ਡਾ. ਜਸਵੀਰ ਕੌਰ ਕੇਸਰ ਅਕਾਡਮੀ ਦੇ ਸਰਗਰਮ ਮੈਂਬਰ ਸਨ। ਇਸ ਦੁੱਖ ਦੇ ਸਮੇਂ ਅਕਾਡਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਸੁਰਿੰਦਰ ਕੈਲੇ, ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਸਿੰਘ ਜੌਹਲ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।
ਡਾ ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
Leave a Reply