ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ

ਦੀਵਾ ਬਲੇ ਅੰਧੇਰਾ ਜਾਇ

ਭਾਸ਼ਾ ਵਿਭਾਗ ਦੇ ਕੀਤੇ ਜਾ ਰਹੇ ਖ਼ਾਤਮੇ ਸਬੰਧੀ ਵਿਰੋਧ ਦਾ ਪ੍ਰਗਟਾਵਾ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਭਾਸ਼ਾ ਵਿਭਾਗ ਦੇ ਕੀਤੇ ਜਾ ਰਹੇ ਖ਼ਾਤਮੇ ਸਬੰਧੀ ਵਿਰੋਧ ਦਾ ਪ੍ਰਗਟਾਵਾ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਸੋਸ਼ਲ ਮੀਡੀਆ ਤੇ ਅਖ਼ਬਾਰ ਦੇੇ ਮਾਧਿਅਮ ਇਹ ਧਿਆਨ ਵਿਚ ਆਇਆ ਹੈ ਕਿ ਪੰਜਾਬ ਵਿਚ ਬਿਊਰੋਕਰੇਸੀ ਦੀ ਇਕ ਲੌਬੀ ਭਾਸ਼ਾ ਵਿਭਾਗ, ਪਟਿਆਲਾ ਦੇ ਖ਼ਾਤਮੇ ਦੀ ਮਨੋ-ਮਨੀਂ ਤਿਆਰੀ ਕਰੀ ਬੈਠੀ ਹੈ। ਉਨ੍ਹਾਂ ਨੂੰ ਬਣਦੇ ਫੰਡ ਦੇਣਾ ਤਾਂ ਦੂਰ ਦੀ ਗੱਲ ਹੈ, ਪਰੰਤੂ ਪੰਜਾਬੀ ਭਾਸ਼ਾ ਵਿਚ ਸਰਕਾਰੀ ਕੰਮ ਕਾਜ ਨਾ ਕਰਨ ਲਈ ਉਹ ਅੱਤ ਦਰਜੇ ਦੇ ਵਿਰੋਧ ਵਿਚ ਹਨ। ਕੀ ਰੰਗਲਾ ਪੰਜਾਬ
ਪੰਜਾਬੀ ਭਾਸ਼ਾ ਤੋਂ ਬਿਨਾਂ ਬਣ ਜਾਵੇਗਾ? ਕੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਤੁਹਾਡੇ ਫ਼ੋਕੇ ਵਾਇਦੇੇ ਸਿਰਫ਼ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਟੋਰਨ ਵਾਲੇ ਹਨ? ਕੀ ਪੰਜਾਬ ਪੰਜਾਬੀ ਭਾਸ਼ਾ ਤੋਂ ਬਿਨਾਂ ਸੰਭਵ ਹੈ? ਕੀ ਪੰਜਾਬੀ ਭਾਸ਼ਾ ਬਾਰੇ ਭਾਸ਼ਣਬਾਜ਼ੀ ਸਿਰਫ਼ ਵੋਟਾਂ
ਬਟੋਰਨ ਦੀ ਇਕ ਜੁਗਤ ਹੈ? ਸੈਂਕੜੇ ਸਵਾਲ ਹਨ। ਪਰੰਤੂ ਸੰਖੇਪ ਵਿਚ ਜੋ ਭਾਸ਼ਾ ਵਿਭਾਗ ਦੀ ਸਥਿਤੀ ਹੈ, ਉਹ ਬਦ ਤੋਂ ਬਦਤਰ ਹੈ। ਉਹ ਭਾਵੇਂ ਕਿਤਾਬਾਂ ਦੇ ਪ੍ਰਕਾਸ਼ਨ ਦੀ ਹੋਵੇ, ਮੈਗਜ਼ੀਨਾਂ ਦੇ ਸਮੇਂ ਸਿਰ ਛਪਣ ਦੀ ਹੋਵੇ, ਭਾਸ਼ਾ ਵਿਭਾਗ ਵੱਲੋਂ ਕੀਤੀਆਂ ਜਾਣ ਵਾਲੀਆਂ
ਸਾਹਿਤਕ ਸਰਗਰਮੀਆਂ ਦੀ ਹੋਵੇ, ਭਾਵੇਂ ਇਕ ਦਹਾਕੇ ਤੋਂ ਪੰਜਾਬੀ ਲੇਖਕਾਂ ਨੂੰ ਦਿੱਤੇ ਜਾਣ ਵਾਲੇ ਸਨਮਾਨਾਂ ਦੀ ਹੋਵੇ, ਲਿਸਟ ਬਹੁਤ ਲੰਮੀ ਹੈ। ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਕੁਝ ਅਖ਼ਬਾਰਾਂ ਵਿਚ ਭਾਸ਼ਾ ਵਿਭਾਗ ਬਾਰੇ ਚਰਚਾ ਹੋ
ਰਿਹਾ, ਪੰਜਾਬੀ ਸਾਹਿਤ ਅਕਾਡਮੀ ਉਸ ਦਾ ਸਖ਼ਤ ਵਿਰੋਧ ਕਰਦੀ ਹੈ। ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਭਾਸ਼ਾ ਵਿਭਾਗ ਦੇ ਕੀਤੇ ਜਾ ਰਹੇ ਖਾਤਮੇ ਸਬੰਧੀ ਵਿਰੋਧ ਜ਼ਾਹਰ ਕਰਦਿਆਂ ਕਿਹਾ ਕਿ ਅਸੀਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸਾਹਿਬ ਨੂੰ ਬੇਨਤੀ ਕਰਦੇ ਹਾਂ ਕਿ ਇਸ ਮਸਲੇ ਨੂੰ ਪਹਿਲ ਦੇ ਆਧਾਰ ’ਤੇ ਲੈਂਦੇ ਹੋਏ ਤੁਰੰਤ ਨਜਿੱਠਿਆ ਜਾਵੇ। ਜੇ ਅਜਿਹਾ ਨਾ ਹੋਇਆ ਤਾਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੂਜੀਆਂ ਸਾਹਿਤਕ ਸੰਸਥਾਵਾਂ ਨਾਲ ਸਬੰਧਿਤ
ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਜਿਸ ਵਿਚ ਪੰਜਾਬੀ ਭਾਸ਼ਾ ਨਾਲ ਸਬੰਧਿਤ ਸਾਹਿਤਕ ਸੰਸਥਾਵਾਂ ਅਤੇ ਭਾਸ਼ਾ ਮਾਹਿਰ ਸ਼ਾਮਿਲ ਹਨ ਦੇ ਸਹਿਯੋਗ ਨਾਲ ਵੱਡੀ ਪੱਧਰ ਉੱਪਰ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਅਕਾਡਮੀ ਵੱਲੋਂ ਮੁੱਖ ਮੰਤਰੀ ਸਾਹਿਬ ਨੂੰ ਪੱਤਰ ਲਿਖ ਦਿੱਤਾ
ਗਿਆ ਹੈ। ਸਾਡੇ ਵੱਲੋਂ ਮੁੱਖ ਮੰਤਰੀ ਸਾਹਿਬ ਦੇ ਹੁੰਗਾਰੇ ਦੀ ਲੰਮਾ ਸਮਾਂ ਉਡੀਕ ਨਹੀਂ ਕੀਤੀ ਜਾਵੇਗੀ ਨਾਲ ਮਾਂ ਬੋਲੀ ਨਾਲ ਸਬੰਧਿਤ ਮਸਲੇ ਵਿਚਾਰਨ ਮੰਗ ਜਲਦੀ ਤੋਂ ਜਲਦੀ ਪੂਰੀ ਕੀਤੀ ਜਾਵੇ। ਇਸ ਬੇਨਤੀ ਤੋਂ ਬਾਅਦ ਅਸੀਂ ਸੰਘਰਸ਼ ਵਿਚ ਉਤਰਨ ਲਈ ਮਜਬੂਰ ਹੋਵਾਂਗੇ। ਭਾਸ਼ਾ ਵਿਭਾਗ ਦੇ ਕੀਤੇ ਜਾ ਰਹੇ ਖ਼ਾਤਮੇ ਸਬੰਧੀ ਵਿਰੋਧ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ
ਕੈਲੇ, ਜਨਮੇਜਾ ਸਿੰਘ ਜੌਹਲ, ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪਿ੍ਰੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।
ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
ਮੋਬਾਈਲ : 70099-66188


Posted

in

by

Tags:

Comments

Leave a Reply

Your email address will not be published. Required fields are marked *