ਲੁਧਿਆਣਾ : 02 ਸਤੰਬਰ ( )
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਿਖੇ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਦੀ ਅਗਵਾਈ ਹੇਠ ਪੰਜਾਬੀ ਕਾਵਿ ਗਾਇਨ ਪ੍ਰੋਗਰਾਮ ਕਮੇਟੀ ਦੀ ਮੀਟਿੰਗ ਹੋਈ।
ਮੀਟਿੰਗ ਵਿਚ ਕਮੇਟੀ ਦੇ ਕਨਵੀਨਰ ਤੇ ਪ੍ਰਬੰਧਕੀ ਬੋਰਡ ਦੇ ਮੈਂਬਰ ਕਰਮਜੀਤ ਸਿੰਘ ਗਰੇਵਾਲ, ਮੈਂਬਰ ਪ੍ਰਬੰਧਕੀ ਬੋਰਡ ਦੀਪ ਜਗਦੀਪ ਸਿੰਘ, ਮਨਦੀਪ ਕੌਰ ਭੰਵਰਾ, ਪ੍ਰਭਜੋਤ ਸੋਹੀ, ਰਵਿੰਦਰ ਰਵੀ, ਮੀਤ ਅਨਮੋਲ ਨੇ ਸ਼ਮੂਲੀਅਤ ਕੀਤੀ। ਕਮੇਟੀ ਮੈਂਬਰਾਂ ਵਲੋਂ ਫ਼ੈਸਲਾ ਕੀਤਾ ਕਿ ਅਕਾਡਮੀ ਦੀ ਅਗਵਾਈ ਹੇਠ ਕਾਵਿ ਗਾਇਨ ਪ੍ਰੋਗਰਾਮ ਕਰਵਾਇਆ ਜਾਵੇਗਾ। ਮੌਲਿਕ ਸਿਰਜਕ ਤੇ ਗਾਇਕਾਂ ਨੂੰ ਇਸ ਸਮਾਗਮ ਵਿਚ ਭਾਗ ਲੈਣ ਦਾ ਮੌਕਾ ਪ੍ਰਦਾਨ ਕੀਤਾ ਜਾਵੇਗਾ। ਵਿਦਿਅਕ ਸੰਸਥਾਵਾਂ ਵਿਚੋਂ ਭਾਗੀਦਾਰ ਬੁਲਾਏ ਜਾਣਗੇ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਆਪਣਾ ਯੂਟਿਊਬ ਚੈਨਲ ਬਣਾਇਆ ਜਾਵੇਗਾ। ਅਕਾਡਮੀ ਵਲੋਂ ਸਮਾਗਮ ਰਿਕਾਰਡ ਕਰਨ ਲਈ ਰਿਕਾਰਡਿੰਗ ਸਟੂਡਿਓ ਸਥਾਪਿਤ ਕਰਨ ਦੀ ਤਜਵੀਜ਼
ਵੀ ਰੱਖੀ ਗਈ ਹੈ।
ਡਾ. ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
Leave a Reply