ਲੁਧਿਆਣਾ : 02 ਸਤੰਬਰ ( )
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸਮੂਹ ਮੈਂਬਰਾਂ ਨੇ ਅਕਾਡਮੀ ਦੇ ਜੀਵਨ ਮੈਂਬਰ ਸ. ਈਸ਼ਰ ਸਿੰਘ ਸੋਬਤੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਕਾਡਮੀ ਦੇ ਸਭ ਤੋਂ ਬਜ਼ੁਰਗ ਲੇਖਕ ਸ. ਈਸ਼ਰ ਸਿੰਘ ਦਾ ਜਨਮ 15 ਮਈ 1919 ਨੂੰ ਪਾਕਿਸਤਾਨ ਦੇ ਸੂਬਾ ਸਿੰਘ ਦੇ ਪਿੰਡ ਮੀਰ ਪੁਰ ਵਿਚ ਹੋਇਆ ਸੀ। ਉਨ੍ਹਾਂ 15 ਮਈ ਨੂੰ ਆਪਣਾ 105ਵਾਂ ਜਨਮ ਦਿਨ ਮਨਾਇਆ ਸੀ। ਉਸ ਸਮੇਂ ਦੇ ਬੀ.ਏ. ਪਾਸ ਸੋਬਤੀ ਜੀ ਸਾਡੇ ਮਾਣ ਮੱਤੇ ਖੋਜੀ ਵਿਦਵਾਨ ਅਤੇ ਦੇਸ਼ ਵੰਡ ਸੰਬੰਧੀ ਇਤਿਹਾਸ ਦੇ ਗੂੜ੍ਹ
ਗਿਆਤਾ ਸਨ। ਉਨ੍ਹਾਂ ਦਸਿਆ ਪਾਕਿਸਤਾਨ ਬਣਨ ਤੋਂ ਪਹਿਲਾਂ ਸਰਦਾਰ ਪਟੇਲ ਸੋਬਤੀ ਜੀ ਦੇ ਜਿਗਰੀ ਯਾਰਾਂ ਵਿਚੋਂ ਸਨ। ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਅਫ਼ਸੋਸ
ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਈਸ਼ਰ ਸਿੰਘ ਸੋਬਤੀ ਸੁਖਦ ਜੀਵਨ ਬਸਰ ਕਰਕੇ ਭਰੇ ਪਰਿਵਾਰ ’ਚੋਂ ਗਏ ਹਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਜਾਬੀ ਸਾਹਿਤ ਜਗਤ ਅਤੇ
ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਦਸਿਆ ਕਿ ਸ. ਈਸ਼ਰ ਸਿੰਘ ਸੋਬਤੀ ਜੀ ਨੇ 9 ਮੁੱਲਵਾਨ
ਕਿਤਾਬਾਂ ਦੀ ਰਚਨਾ ਕੀਤੀ ਜਿਨ੍ਹਾਂ ਵਿਚੋਂ ਇਕ ਅੰਗਰੇਜ਼ੀ, ਇਕ ਉਰਦੂ ਅਤੇ ਸੱਤ ਪੰਜਾਬੀ ਦੀਆਂ ਪੁਸਤਕਾਂ ਹਨ। ਉਨ੍ਹਾਂ ਨੇ ਆਪਣੀ ਸਵੈਜੀਵਨੀ ਵੀ ਲਿਖੀ ਜਿਸ ਵਿਚ ਉਨ੍ਹਾਂ ਦੇਸ਼ ਦੀ ਵੰਡ ਦੇ ਸਮੇਂ ਦਾ ਵੀ ਜ਼ਿਕਰ ਕੀਤਾ। ਪਾਕਿਸਤਾਨ ਵਿਚ ਇਨ੍ਹਾਂ ਦੇ ਪਰਿਵਾਰ ਦੀ ਦੋ ਹਜ਼ਾਰ ਏਕੜ ਜ਼ਮੀਨ ਸੀ। ਲੋਢੂਵਾਲ ਵਿਖੇ ਰਹਿੰਦਿਆਂ ਆਪ ਨੇ ਅਗਾਂਹਵਧੂ ਖੇਤੀ ਤੇ ਵਪਾਰਕ ਕਾਰੋਬਾਰਾਂ ਰਾਹੀਂ ਕੌਮੀ ਪਛਾਣ ਬਣਾਈ। ਭਾਰਤ ਦੇ ਸਾਬਕਾ ਉਪ ਪ੍ਰਧਾਨ ਸ੍ਰੀ ਲਾਲ ਕਿ੍ਸ਼ਨ ਅਡਵਾਨੀ ਦੇ ਪਿਤਾ ਸ. ਸੋਬਤੀ ਦੇ ਸਿੰਧ ਵਿਚ ਅਧਿਆਪਕ ਸਨ। ਸ. ਈਸ਼ਰ ਸਿੰਘ ਸੋਬਤੀ ਕਈ ਸਾਹਿਤਕ ਸੰਸਥਾਵਾਂ ਦੇ ਜੀਵਨ ਮੈਂਬਰ ਸਨ।
ਅਫ਼ਸੋਸ ਪ੍ਰਗਟ ਕਰਨ ਵਾਲਿਆਂ ਵਿੱਚ ਹੋਰਨਾ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਸੁਰਿੰਦਰ ਕੈਲੇ, ਡਾ. ਅਨੂਪ ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਜਨਮੇਜਾ ਸਿੰਘ ਜੌਹਲ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਵਰਗਿਸ ਸਲਾਮਤ, ਪ੍ਰੋ. ਸਰਘੀ, ਦੀਪ ਜਗਦੀਪ ਸਿੰਘ, ਕਰਮਜੀਤ ਸਿੰਘ ਗਰੇਵਾਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਪ੍ਰੇਮ ਸਾਹਿਲ ਅਤੇ ਸਮੂਹ ਮੈਂਬਰ ਸ਼ਾਮਲ ਹਨ।
ਡਾ ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ
ਮੋਬਾਈਲ : 70099-66188
ਸ. ਈਸ਼ਰ ਸਿੰਘ ਸੋਬਤੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ
by
Tags:
Leave a Reply